copyright reserved shabadm 2020. Powered by Blogger.

Saturday, September 9, 2017

ਪੰਜਾਬੀ ਬਲੌਗ ਉਤਸਵ

ਲੈਕਟ੍ਰਾਨਿਕ ਮਾਧਿਅਮਾਂ ਦੇ ਆਉਂਣ ਨਾਲ ਇਹ ਕਿਹਾ ਜਾਣ ਲੱਗ ਪਿਆ ਸੀ ਕਿ ਇਸ ਨਾਲ ਪ੍ਰਿੰਟ ਮੀਡੀਏ ਨੂੰ ਢਾਅ ਲੱਗੇਗੀ। ਪਰ ਇਸਦੇ ਵਿਕਾਸ ਨੇ ਪ੍ਰਿੰਟ ਮੀਡੀਏ ਨੂੰ ਵੀ ਵਿਕਾਸ ਦੇ ਰਾਹੇ ਤੋਰ ਲਿਆ ਹੈ। ਪੰਜਾਬੀ ਦੇ ਹਿਤੈਸ਼ੀ ਇਸ ਗੱਲ ਕਾਰਨ ਝੂਰਦੇ ਰਹੇ ਨੇ ਕਿ ਕੰਪਿਊਟਰ ਪੰਜਾਬੀ ਨੂੰ ਖਾ ਜਾਵੇਗਾ, ਪਰ ਹੁਣ ਇਹ ਬਹਾਨਾ ਵੀ ਚੱਲਣ ਵਾਲਾ ਨਹੀਂ। ਕਿਉਂਕਿ ਮਾਈਕਰੋਸੋਫਟ ਨੇ ਏਨੀ ਸੁਵਿਧਾ ਦੇ ਦਿੱਤੀ ਹੈ ਕਿ ਤੁਸੀਂ ਆਪਣੇ ਕੰਪਿਉਟਰ ਉੱਤੇ ਹੀ ਨਹੀਂ, ਬਲਕਿ ਨੈੱਟ ਉੱਤੇ ਵੀ ਪੰਜਾਬੀ ਵਿਚ ਲਿਖ/ਪੜ੍ਹ ਸਕਦੇ ਹੋ। ਏਸ ਲਈ ਪੰਜਾਬੀਆਂ ਨੂੰ ਦੇਰ ਨਹੀਂ ਕਰਨੀ ਚਾਹੀਦੀ ਅਤੇ ਬਾਕੀ ਖੇਤਰਾਂ ਵਾਂਗ ਹੁਣ ਬਲੋਗਾਂ ਰਾਹੀ ਨੈੱਟ ਦੀ ਦੁਨੀਆਂ ਤੇ ਵੀ ਛਾ ਜਾਣਾ ਚਾਹੀਦਾ ਹੈ। ਦੇਰ ਨਾ ਕਰੋ। ਅੱਜ ਹੀ ਪੰਜਾਬੀ ਵਿਚ ਆਪਣਾ ਬਲੋਗ ਬਣਾਓ ਅਤੇ ਪੂਰੀ ਦੁਨੀਆਂ ਵਿਚ ਫੈਲੇ ਪੰਜਾਬੀ ਭਾਈਚਾਰੇ ਨਾਲ ਆਪਣੀ ਸਾਂਝ ਵਧਾਓ। ਸਾਨੂੰ ਨਹੀਂ ਲੱਗਦਾ ਕਿ ਹੁਣ ਵੀ ਸਾਨੂੰ ਕਿਸੇ ਹੋਰ ਮੌਕੇ ਦੀ ਉਡੀਕ ਕਰਨੀ ਚਾਹੀਦੀ ਹੈ। ਅਗਲੀ ਪੋਸਟ ਵਿੱਚ ਦੇਵਾਂਗੇ ਕੁਝ ਪੰਜਾਬੀ ਬਲੌਗਾਂ ਬਾਰੇ ਜਾਣਗਾਰੀ।
ਜੇਕਰ ਤੁਹਾਡੇ ਕੋਲ ਪੰਜਾਬੀ ਬਾਰੇ ਕੋਈ ਜਾਣਕਾਰੀ ਹੈ ਜਾਂ ਤੁਸੀਂ ਵੀ ਆਪਣੇ ਵਿਚਾਰ ਦੂਜਿਆਂ ਨਾਲ ਸਾਂਝੇ ਕਰਨਾ ਚਾਹੁੰਦੇ ਹੋ, ਤਾਂ ਸਾਨੂੰ shabadm@gmail.com ਤੇ ਈਮੇਲ ਕਰ ਸਕਦੇ ਹੋ।

0 comments: