
ਦੇਸ ਰਾਜ ਕਾਲੀ ਪੰਜਾਬੀ ਦਾ ਚਰਚਿਤ ਲੇਖਕ ਹੈ। ਪਰਣੇਸ਼ਵਰੀ ਉਸਦਾ ਪਲੇਠਾ ਨਾਵਲ ਹੈ। ਦਲਿਤ/ਦਮਿਤ/ਹਾਸ਼ਿਆਕ੍ਰਿਤ ਸਮਾਜ ਦੀ ਵੇਦਨਾ, ਵਿਥਿਆ ਤੇ ਵਾਸਤਵਿਕਤਾ ਨੂੰ ਪਹਿਚਾਣਦਾ ਇਹ ਬਿਰਤਾਂਤ ਇਤਿਹਾਸ ਚੋਂ ਵਰਤਮਾਨ ਅਤੇ ਵਰਤਮਾਨ ਚੋਂ ਇਤਿਹਾਸ ਪਹਿਚਾਨਣ ਵੱਲ ਰੁਚਿਤ ਹੈ। ਉਹ ਪਰਚੱਲਤ ਮਿੱਥਾਂ, ਵਿਸ਼ਵਾਸ਼ਾਂ ਤੇ ਪਰਭਵਾਂ ਨੂੰ ਤੋੜਦਾ ਹੈ। ਉਸਦੀ ਤੋੜਨ ਵਿਧੀ ਬੁੱਤ-ਸ਼ਿਕਨੀ ਦੀ ਨਹੀਂ, ਸਗੋਂ ਸੰਵਾਦ ਦੀ ਏ। ਉਹ ਪਰੰਪਰਾ ਨਾਲ ਸੰਵਾਦ ਰਚਾਉਂਦਾ ਹੈ ਤੇ ਵਰਤਮਾਨ ਨਾਲ ਪਰਵਚਨ। ਆਪਣੇ ਸ਼ਹਿਰ ਜਲੰਧਰ ਬਾਰੇ ਪਰਚੱਲਤ ਰਾਖਸ਼ਸ਼ ਦੀ ਮਿੱਥ ਨੂੰ ਤੋੜ ਕੇ ਉਹ ਕਨਿਸ਼ਕ ਦੇ ਸਮੇਂ ਦੇ ਬੋਦੀ...